ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

0
100

ਪੰਜਾਬ : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ (Gurminder Singh Garry) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਸਰਕਾਰ ਨੂੰ ਸੌਂਪ ਦਿੱਤਾ ਹੈ। ਪੰਜਾਬ ਸਰਕਾਰ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕਰ ਸਕਦੀ ਹੈ।

ਵਰਣਨਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here