ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਨਿਰਧਾਰਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਖੁਦ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਸਾਰੇ ਕੈਬਨਿਟ ਮੰਤਰੀ ਇਸ ਵਿੱਚ ਮੌਜੂਦ ਰਹਿਣਗੇ। ਫਿਲਹਾਲ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ, ਪਰ ਉਮੀਦ ਹੈ ਕਿ ਇਸ ਦੌਰਾਨ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
ਤੁਹਾਨੂੰ ਦੱਸ ਦੇਈਏ ਕਿ 3 ਦਿਨ ਪਹਿਲਾਂ, ਯਾਨੀ 22 ਜੁਲਾਈ ਨੂੰ, ਇਕ ਕੈਬਨਿਟ ਮੀਟਿੰਗ ਹੋਈ ਸੀ, ਜਿਸ ਵਿੱਚ ਕੈਬਨਿਟ ਨੇ ‘ਲੈਂਡ ਪੂਲੰਿਗ ਪਾਲਿਸੀ’ ਵਿੱਚ ਕਈ ਮਹੱਤਵਪੂਰਨ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਪ੍ਰੈਸ ਕਾਨਫਰੰਸ ਕਰਕੇ ਉਸ ਮੀਟਿੰਗ ਵਿੱਚ ਲਏ ਗਏ ਫ਼ੈੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਸੀ। ਅੱਜ ਦੀ ਮੀਟਿੰਗ ਵਿੱਚ ਕੁਝ ਮਹੱਤਵਪੂਰਨ ਫ਼ੈਸਲੇ ਵੀ ਲਏ ਜਾ ਸਕਦੇ ਹਨ।









