Home ਪੰਜਾਬ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਅਮਰੀਕਾ ਜਾਣ ਦੀ ਇਜਾਜ਼ਤ...

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ , ਕੇਂਦਰ ਨੇ ਕੀਤਾ ਇਨਕਾਰ

0

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦੇ ਅਮਰੀਕਾ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਐਨ.ਸੀ.ਐਸ.ਐਲ.-2025 ਸੰਮੇਲਨ ਵਿੱਚ ਸ਼ਾਮਲ ਹੋਣਾ ਸੀ।

ਇਸ ਬਾਰੇ ਮੰਤਰੀ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਇਹ ਨਿੰਦਣਯੋਗ ਹੈ ਕਿ ਮੈਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼ਾਇਦ ਮੈਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਮੈਂ ਪੰਜਾਬ ਤੋਂ ਹਾਂ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਵੱਲੋਂ ਕੀਤੇ ਗਏ ਕੰਮਾਂ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਸੀ। ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ “ਪੰਜਾਬ ਮਾਡਲ” ਦੁਨੀਆ ਲਈ ਇੱਕ ਮਿਸਾਲ ਬਣੇ। ਹਰਭਜਨ ਸਿੰਘ ਈ.ਟੀ.ਓ. ਦਾ ਦੋਸ਼ ਹੈ ਕਿ ਇਹ ਫ਼ੈਸਲਾ ਦਰਸਾਉਂਦਾ ਹੈ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਨੂੰ ਨਫ਼ਰਤ ਕਰਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version