ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਨੂੰ ਮਨਾਉਣ ਲਈ 8 ਅਕਤੂਬਰ, 2025 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ, 2025 ਨੂੰ ਬੰਦ ਰਹਿਣਗੇ। ਡੀ.ਸੀ. ਨੇ ਕਿਹਾ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।









