ਪੰਜਾਬ ਸਰਕਾਰ ਨੇ ਫਰਿਸ਼ਤੇ ਸਕੀਮ ਤਹਿਤ 384 ਹਸਪਤਾਲ ਕੀਤੇ ਰਜਿਸਟਰ

0
235

ਪੰਜਾਬ : ਪੰਜਾਬ ਵਿੱਚ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਫਰਿਸ਼ਤੇ ਸਕੀਮ (Ferishte Scheme) ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਦੇ ਲਈ ਪੰਜਾਬ ਵਿੱਚ 384 ਹਸਪਤਾਲ ਰਜਿਸਟਰ ਕੀਤੇ ਗਏ ਹਨ। ਜਿਨ੍ਹਾਂ ਵਿੱਚ 146 ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਹਨ ।

ਇਸ ਦੇ ਨਾਲ ਹੀ ਸੜਕ ਦੁਰਘਟਨਾ ਵਿੱਚ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਲਈ ਇਨਾਮੀ ਰਾਸ਼ੀ ਵੀ ਤੈਅ ਕੀਤੀ ਗਈ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਿਆਂ ਦੇ ਸਾਰੇ ਸਿਵਲ ਸਰਜਨਾਂ ਨੂੰ ਅਤੇ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਜਦੋਂ ਕੋਈ ਸੜਕ ਹਾਦਸੇ ‘ਚ ਜ਼ਖਮੀ ਹੋ ਜਾਂਦਾ ਹੈ ਤਾਂ ਕੁਝ ਲੋਕ ਮੂੰਹ ਮੋੜ ਲੈਂਦੇ ਹਨ, ਕਿਉਂਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਤੋਂ ਪੁਲਿਸ ਵਲੋਂ ਕਾਫੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਂਦੀ ਹੈ, ਪਰ ਇਸ ਸਕੀਮ ਦੇ ਤਹਿਤ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਣ ਵਾਲੇ ਤੋਂ ਪੁਲਿਸ ਵਲੋਂ ਉਦੋਂ ਤੱਕ ਪੁੱਛਗਿੱਛ ਨਹੀ ਕੀਤੀ ਜਾਵੇਗੀ ਜਦੋ ਤੱਕ ਕਿ ਉਹ ਖੁਦ ਚਸ਼ਮਦੀਦ ਗਵਾਹ ਬਣਨ ਲਈ ਤਿਆਰ ਨਹੀਂ ਹੁੰਦਾ। ਇੰਨਾ ਹੀ ਨਹੀਂ ਸੜਕ ਹਾਦਸੇ ‘ਚ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਉਣ ਵਾਲੇ ਨੂੰ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇਸ ਸਕੀਮ ਵਿੱਚ ਲੋਕਾਂ ਨੂੰ ਦੁਰਘਟਨਾ ਪੀੜਤਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲੈ ਕੇ ਆਉਣ ਅਪੀਲ ਕੀਤੀ ਗਈ ਹੈ । ਚੇਤੇ ਰਹੇ ਕਿ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਬੀਤੇ ਦਿਨ ਰੋਡ ਸੇਫਟੀ ਫੋਰਸ ਵੀ ਸੂਬੇ ਦੀਆਂ ਸੜਕਾਂ ‘ਤੇ ਵੀ ਤਾਇਨਾਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੜਕ ਹਾਦਸਿਆਂ ਦਾ ਨਿਪਟਾਰਾ ਥਾਣੇ ਦੀ ਬਜਾਏ ਰੋਡ ਸੇਫਟੀ ਫੋਰਸ ਵੱਲੋਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here