Home Punjab ਪੰਜਾਬ ਸਰਕਾਰ ਨੇ 20 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 20 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ 20 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਇਸ ਫੇਰਬਦਲ ਵਿੱਚ ਐੱਸਏਐੱਸ ਨਗਰ, ਪਟਿਆਲਾ, ਰੂਪਨਗਰ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਲ ਹਨ।

ਸਰਕਾਰ ਦੇ ਇਸ ਫੈਸਲੇ ਤਹਿਤ ਕੋਮਲ ਮਿੱਤਲ ਨੂੰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਬਰਨਾਲਾ, ਆਦਿੱਤਿਆ ਡਚਲਵਾਲ ਨੂੰ ਐੱਸਏਐੱਸ ਨਗਰ ਅਤੇ ਹਿਮਾਂਸ਼ੂ ਜੈਨ ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਭਿਜੀਤ ਕਪਲਿਸ਼ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਾਲ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਹੋਰ ਨਿਯੁਕਤੀਆਂ ਦੀ ਗੱਲ ਕਰੀਏ ਤਾਂ ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਟਰਾਂਸਪੋਰਟ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ CEO ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਅਨੁਪਮ ਕਲੇਰ ਨੂੰ ਵਿਸ਼ੇਸ਼ ਸਕੱਤਰ ਰੱਖਿਆ ਸੇਵਾਵਾਂ ਭਲਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਹਰਪ੍ਰੀਤ ਸਿੰਘ ਨੂੰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਮਨੀਸ਼ਾ ਰਾਣਾ ਨੂੰ ਸੂਚਨਾ ਤਕਨਾਲੋਜੀ ਉਦਯੋਗ ਪ੍ਰੋਤਸਾਹਨ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਨਿਰਮਲ ਓਸੇਪਚਨ ਨੂੰ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਨਿਕਾਸ ਕੁਮਾਰ ਨੂੰ ਵਾਧੂ ਸਕੱਤਰ ਤਾਲਮੇਲ ਦੇ ਨਾਲ ਮੁੱਖ ਸਕੱਤਰ ਦੇ OSD ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਕੰਚਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਗਾਇਆ ਗਿਆ ਹੈ। ਕ੍ਰਿਸ਼ਨ ਪਾਲ ਰਾਜਪੂਤ ਨੂੰ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਡੈਵੀ ਗੋਇਲ ਨੂੰ ਵਾਧੂ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸੁਨੀਲ ਨੂੰ ਪਟਿਆਲਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸੇ ਤਰ੍ਹਾਂ ਰਾਕੇਸ਼ ਕੁਮਾਰ ਮੀਨਾ ਨੂੰ ਪਠਾਨਕੋਟ, ਆਯੂਸ਼ ਗੋਇਲ ਨੂੰ ਮਾਨਸਾ ਅਤੇ ਪੱਲਵੀ ਮਿਸ਼ਰਾ ਨੂੰ ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ। ਜਦਕਿ ਸ਼੍ਰੇਯਾਂਸੀ ਜੈਨ ਨੂੰ ਵਧੀਕ ਡਿਪਟੀ ਕਮਿਸ਼ਨਰ, ਜਗਰਾਓਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸਰਕਾਰ ਵੱਲੋਂ ਕੀਤੇ ਗਏ ਇਸ ਫੇਰਬਦਲ ਦੌਰਾਨ ਪੰਜ PCS ਅਧਿਕਾਰੀਆਂ ਦੀ ਥਾਂ ਵੀ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ PCS ਅਧਿਕਾਰੀਆਂ ਵਿੱਚ ਅਮਨਦੀਪ ਕੌਰ, ਦਮਨਜੀਤ ਸਿੰਘ ਮਾਨ, ਅਰਸ਼ਦੀਪ ਸਿੰਘ ਲੋਬਾਣਾ, ਪੂਨਮ ਸਿੰਘ ਅਤੇ ਵਿਨੀਤ ਕੁਮਾਰ ਦੇ ਨਾਮ ਸ਼ਾਮਲ ਹਨ।

ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਹੁਕਮਾਂ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਜੁਆਇਨਿੰਗ ਸਮੇਂ ਦੇ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version