ਮੋਹਾਲੀ: ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਉਦਯੋਗ ਲਈ ਇੱਕ ਇਤਿਹਾਸਕ ਦਿਨ ਹੈ। ਸੂਬਾ ਸਰਕਾਰ ਉਦਯੋਗਾਂ ਦੀ ਸਥਾਪਨਾ ਅਤੇ ਸੰਚਾਲਨ ਨੂੰ ਆਸਾਨ ਅਤੇ ਤੇਜ਼ ਬਣਾਉਣ ਲਈ “ਫਾਸਟਟ੍ਰੈਕ ਪੰਜਾਬ ਪੋਰਟਲ” ਲਾਂਚ ਕਰਨ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਮੋਹਾਲੀ ਪਹੁੰਚ ਕੇ ਇਸ ਪੋਰਟਲ ਨੂੰ ਲਾਂਚ ਕਰਨਗੇ।
ਉਨ੍ਹਾਂ ਨੇ ਦੱਸਿਆ ਹੈ ਕਿ ਇਹ ਪੋਰਟਲ ਪੰਜਾਬ ਵਿੱਚ ਉਦਯੋਗ ਨੂੰ ਨਵੀਂ ਗਤੀ ਦੇਵੇਗਾ। ਇਸ ਨਾਲ ਹੁਣ ਉਦਯੋਗ ਸਥਾਪਤ ਕਰਨ ਲਈ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਮਿਲ ਜਾਣਗੀਆਂ। ਇਸ ਡਿਜੀਟਲ ਪਹਿਲਕਦਮੀ ਦਾ ਉਦੇਸ਼ ਨਿਵੇਸ਼ਕਾਂ ਨੂੰ ਆਸਾਨ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਇੱਕ ਨਵੀਂ ਗਤੀ ਮਿਲ ਸਕੇ।
