ਫ਼ਿਰੋਜ਼ਪੁਰ : ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਵਿੱਚ, ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ ਦੇ ਨੇੜੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਚਨਾ ਮਿਲਣ ‘ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀ.ਆਈ.ਏ. ਟੀਮ ਨੇ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਫ.ਆਈ.ਆਰ. ਦਰਜ ਕਰਕੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਵਚਨਬੱਧ ਹੈ।










