ਪੰਜਾਬ ਪੁਲਿਸ ਨੇ ਲੁਟੇਰਿਆਂ ਦੇ ਇੱਕ ਗਰੋਹ ਨੂੰ ਕੀਤਾ ਕਾਬੂ

0
56

ਜਲੰਧਰ : ਜਲੰਧਰ ‘ਚ ਲੁਟੇਰਿਆਂ ਦਾ ਲਗਾਤਾਰ ਆਤੰਕ ਹੈ। ਇਸ ਦੌਰਾਨ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚਾਰ ਲੁਟੇਰਿਆਂ ਦੇ ਗਰੋਹ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਲੁੱਟ ਦੀ ਯੋਜਨਾ ਬਣਾ ਰਹੇ 4 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 2 ਲੈਪਟਾਪ, 9 ਫੋਨ, ਇਕ ਐਕਟਿਵਾ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਵਾਸੀ ਰਾਜ ਨਗਰ, ਦੀਪਕ ਵਾਸੀ ਸ਼ਿਵ ਨਗਰ, ਪਰਮਜੀਤ ਵਾਸੀ ਸੰਗਤ ਨਗਰ ਅਤੇ ਨਵੀਨ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲੁਟੇਰਾ ਗਿਰੋਹ ਰਾਤ ਸਮੇਂ ਵਰਿਆਣਾ ਨੇੜੇ ਦੇਖਿਆ ਗਿਆ ਙ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here