ਪੰਜਾਬ : ਪੰਜਾਬ ਪੁਲਿਸ ਨੇ ਇੱਕ ਹੋਰ ਮੁਕਾਬਲੇ ਦੀ ਖ਼ਬਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਮੇਜਰ ਸਕੂਟਰ ਪਾਰਟਸ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਅੱਜ ਉਕਤ ਹਮਲਾਵਰ ਨੂੰ ਉਸ ਦਾ ਹਥਿਆਰ ਬਰਾਮਦ ਕਰਨ ਲਈ ਲੈ ਜਾ ਰਹੀ ਸੀ।
ਇਸ ਦੌਰਾਨ ਹਮਲਾਵਰ ਨੇ ਪੁਲਿਸ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਫਿਲਹਾਲ ਪੁਲਿਸ ਕਾਰਵਾਈ ਕਰ ਰਹੀ ਹੈ।








