ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ

0
169

ਪੱਖੋਵਾਲ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੰਡ ਦੇ 41 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਮਾਮੇ ਦੇ ਪੁੱਤਰ ਭਰਪੂਰ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਦਾ ਪੁੱਤਰ ਇੰਦਰਪਾਲ ਸਿੰਘ ਬਾਂਸਲ ਦੋ ਭੈਣਾਂ ਦਾ ਇਕੱਲਾ ਭਰਾ ਸੀ। ਉਹ 2022 ਵਿੱਚ ਕੈਨੇਡਾ ਗਿਆ ਸੀ।

ਭਰਪੂਰ ਸਿੰਘ ਨੇ ਦੱਸਿਆ ਕਿ ਇੰਦਰਪਾਲ ਐਡਮਿੰਟਨ ਵਿੱਚ ਇੱਕ ਕੰਪਨੀ ਲਈ ਟੈਕਸੀ ਚਲਾਉਂਦਾ ਸੀ। ਬੀਤੇ ਦਿਨ ਇੰਦਰਪਾਲ ਟੈਕਸੀ ਰਾਹੀਂ ਘਰ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

LEAVE A REPLY

Please enter your comment!
Please enter your name here