ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬ ਦੇ ਨੌਜ਼ਵਾਨ ਦੀ ਹੋਈ ਮੌਤ

0
155

ਬੋਹਾ : ਕੈਨੇਡਾ ਦੇ ਡਾਊਨਟਾਊਨ ਵਿਕਟੋਰੀਆ ਵਿੱਚ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ ਦੀ ਮੌਤ ਹੋ ਗਈ। ਬੀ.ਸੀ. ਦੇ ਸੁਤੰਤਰ ਜਾਂਚ ਦਫਤਰ ਕੈਨੇਡਾ ਦਾ ਕਹਿਣਾ ਹੈ ਕਿ 19 ਅਕਤੂਬਰ ਬੀਤੇ ਦਿਨ ਡਾਊਨਟਾਊਨ ਵਿਕਟੋਰੀਆ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ।

ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਕਅੱਪ ਚਾਲਕ ਨੂੰ ਕੋਰਟਨੀ ਸਟਰੀਟ ਨੇੜੇ ਡਗਲਸ ਦੇ 900 ਬਲਾਕ ਵਿੱਚ  ਰੋਕਣ ਦੀ ਕੋਸ਼ਿਸ਼ ਕੀਤੀ ਗਈ। ਰਿਪੋਰਟ ਤੋਂ ਬਾਅਦ ਪਤਾ ਲੱਗਾ ਕਿ ਉਹ ਗਲਤ ਤਰੀਕੇ ਨਾਲ ਗੱਡੀ ਚਲਾ ਰਿਹਾ ਸੀ। ਡਰਾਈਵਰ ਨਾ ਰੁਕਿਆ ਅਤੇ ਫਿਰ ਤੇਜ਼ ਰਫਤਾਰ ਨਾਲ ਬੱਸ ਸਮੇਤ ਹੋਰ ਵਾਹਨਾਂ ਨਾਲ ਟਕਰਾ ਗਿਆ। ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਕਾਰਨ ਬੇਲੇਵਿਲ ਅਤੇ ਕੋਰਟਨੀ ਗਲੀਆਂ ਵਿਚਕਾਰ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਬੋਹਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

LEAVE A REPLY

Please enter your comment!
Please enter your name here