Home ਪੰਜਾਬ ਪੰਜਾਬੀ ਸੰਗੀਤ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਗੁਰਦਾਸ ਮਾਨ ਦੇ ਭਰਾ ਗੁਰਪੰਥ...

ਪੰਜਾਬੀ ਸੰਗੀਤ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ

0

ਚੰਡੀਗੜ੍ਹ : ਪੰਜਾਬੀ ਸੰਗੀਤ ਇੰਡਸਟਰੀ ਤੋਂ ਵੱਡੀ ਖ਼ਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦੇਹਾਂਤ ਚੰਡੀਗੜ੍ਹ ਵਿੱਚ ਹੋਇਆ। ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।

ਉਨ੍ਹਾਂ ਦਾ ਬੀਤੇ ਦਿਨ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੁਰਪੰਥ ਮਾਨ ਲਗਭਗ 2 ਮਹੀਨਿਆਂ ਤੋਂ ਮੋਹਾਲੀ ਦੇ ਇੱਕ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਪਰ ਬੀਤੇ ਦਿਨ ਕਿਸੇ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿੱਚ ਹੀ ਕੀਤਾ ਜਾਵੇਗਾ। ਗੁਰਪੰਥ ਮਾਨ ਗਿੱਦੜਬਾਹਾ ਦੇ ਰਹਿਣ ਵਾਲੇ ਸਨ।

NO COMMENTS

LEAVE A REPLY

Please enter your comment!
Please enter your name here

Exit mobile version