HomeWorld Newsਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਕਾਰੋਬਾਰੀ ਤੋਂ ਫਿਰੌਤੀ ਮੰਗਣ ਤੇ ਅੱਗ ਲਗਾਉਣ...

ਕੈਨੇਡਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਕਾਰੋਬਾਰੀ ਤੋਂ ਫਿਰੌਤੀ ਮੰਗਣ ਤੇ ਅੱਗ ਲਗਾਉਣ ਦੇ ਦੋਸ਼

ਕੈਨੇਡਾ : ਕੈਨੇਡਾ ਵਿੱਚ ਜਬਰਨ ਵਸੂਲੀ ਅਤੇ ਅੱਗ ਲਗਾਉਣ ਦੇ ਮਾਮਲੇ ਵਿੱਚ ਪੀਲ ਰੀਜਨਲ ਪੁਲਿਸ ਨੇ ਪੰਜਾਬੀ ਮੂਲ ਦੇ 29 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ‘ਤੇ ਇੱਕ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸਿਆਂ ਦੀ ਮੰਗ ਕਰਨ ਦੇ ਨਾਲ-ਨਾਲ ਉਸ ਦੇ ਕਾਰੋਬਾਰੀ ਅਦਾਰੇ ਨੂੰ ਅੱਗ ਲਗਾਉਣ ਦਾ ਦੋਸ਼ ਹੈ। ਇਸ ਘਟਨਾ ਵਿੱਚ ਇਮਾਰਤ ਅਤੇ ਉੱਥੇ ਖੜ੍ਹੇ ਵਾਹਨਾਂ ਨੂੰ ਕਰੀਬ 1 ਲੱਖ ਕੈਨੇਡੀਅਨ ਡਾਲਰ ਦਾ ਨੁਕਸਾਨ ਹੋਇਆ।

ਪੁਲਿਸ ਦੇ ਮੇਜਰ ਕ੍ਰਾਈਮਜ਼ ਯੂਨਿਟ (MCU) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਜਸਜੀਤ ਸਿੰਘ (29) ਵਜੋਂ ਹੋਈ ਹੈ, ਜੋ ਬਰੈਂਪਟਨ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ 9 ਅਕਤੂਬਰ ਨੂੰ ਹਿਰਾਸਤ ਵਿੱਚ ਲਿਆ ਸੀ।

ਅਪ੍ਰੈਲ ਤੋਂ ਕਾਰੋਬਾਰੀ ਨੂੰ ਮਿਲ ਰਹੀਆਂ ਸਨ ਧਮਕੀਆਂ

ਜਾਂਚਕਾਰਾਂ ਮੁਤਾਬਕ, ਪੀੜਤ ਕਾਰੋਬਾਰੀ ਨੂੰ ਅਪ੍ਰੈਲ ਮਹੀਨੇ ਤੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਧਮਕੀਆਂ ਰਾਹੀਂ ਉਸ ਦੇ ਪਰਿਵਾਰ, ਘਰ, ਕਾਰੋਬਾਰ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹਿ ਕੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ।

ਪੁਲਿਸ ਦੀ ਜਾਂਚ ਅਨੁਸਾਰ, ਇਹ ਮਾਮਲਾ ਸਿਰਫ਼ ਧਮਕੀਆਂ ਤੱਕ ਸੀਮਤ ਨਹੀਂ ਰਿਹਾ, ਸਗੋਂ ਕਾਰੋਬਾਰੀ ਅਦਾਰੇ ਨੂੰ ਅੱਗ ਲਗਾਉਣ ਦੀ ਘਟਨਾ ਵੀ ਸਾਹਮਣੇ ਆਈ।

ਅਦਾਲਤ ‘ਚ ਪੇਸ਼ ਕੀਤਾ ਗਿਆ ਮੁਲਜ਼ਮ

ਜਸਜੀਤ ਸਿੰਘ ਵਿਰੁੱਧ ਜਬਰਨ ਵਸੂਲੀ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਬਰੈਂਪਟਨ ਦੀ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਜ਼ਮਾਨਤ ਸਬੰਧੀ ਸੁਣਵਾਈ ਲਈ ਪੇਸ਼ ਕੀਤਾ ਗਿਆ।

ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ। ਇਸ ਲਈ ਜਾਂਚ ਟੀਮ ਨੇ ਉਨ੍ਹਾਂ ਦੀ ਪਛਾਣ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਹੈ।

ਹਿੰਸਕ ਅਪਰਾਧਾਂ ਦੇ ਮਾਮਲਿਆਂ ‘ਚ 188 ਡਿਪੋਰਟੇਸ਼ਨ ਹੁਕਮ

ਇਸ ਦੌਰਾਨ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅੰਕੜਿਆਂ ਮੁਤਾਬਕ, ਜਬਰਨ ਵਸੂਲੀ ਅਤੇ ਹਿੰਸਕ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿੱਚ 188 ਡਿਪੋਰਟੇਸ਼ਨ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 111 ਵਿਅਕਤੀਆਂ ਨੂੰ ਕੈਨੇਡਾ ਤੋਂ ਬਾਹਰ ਭੇਜਿਆ ਜਾ ਚੁੱਕਾ ਹੈ।

ਇਕੱਲੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ 50 ਡਿਪੋਰਟੇਸ਼ਨ ਹੁਕਮ ਜਾਰੀ ਹੋਏ, ਜਿਨ੍ਹਾਂ ਤਹਿਤ 23 ਲੋਕਾਂ ਨੂੰ ਦੇਸ਼ ਵਿੱਚੋਂ ਡਿਪੋਰਟ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments