ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0
320

ਕਪੂਰਥਲਾ: ਅਮਰੀਕਾ (America) ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਕਪੂਰਥਲਾ (Kapurthala) ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਮਾਮਲਾ ਅਮਰੀਕੀ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (Manpreet Singh) ਪੁੱਤਰ ਜੋਗਾ ਸਿੰਘ ਵਾਸੀ ਪਿੰਡ ਸੁਰਖਪੁਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਜ਼ਿਕਰਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਫਿਲਹਾਲ ਪਰਿਵਾਰ ਡੂੰਘੇ ਸਦਮੇ ‘ਚ ਹੈ ਅਤੇ ਜ਼ਿਆਦਾ ਗੱਲ ਕਰਨ ਦੀ ਸਥਿਤੀ ‘ਚ ਨਹੀਂ ਹੈ, ਜਿਸ ਕਾਰਨ ਉਹ ਇਹ ਨਹੀਂ ਦੱਸ ਸਕੇ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਜਾਂ ਅਮਰੀਕਾ ‘ਚ ਰਿਸ਼ਤੇਦਾਰਾਂ ਵਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਰੋਂਦੀ ਮਾਂ ਆਪਣੇ ਪੁੱਤਰ ਦੀ ਤਸਵੀਰ ਨੂੰ ਜੱਫੀ ਪਾ ਕੇ ਆਵਾਜ਼ ਦੇ ਰਹੀ ਹੈ। ਇਲਾਕਾ ਨਿਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਮਾਂ ਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here