ਕੈਨੇਡਾ ‘ਚ ਪੰਜਾਬੀ ਨੌਜ਼ਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0
108

ਰਾਏਕੋਟ : ਰਾਏਕੋਟ (Raikot) ਨੇੜਲੇ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ (Canada) ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ।

ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਭਰਾ ਰਣਜੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਬਰੈਂਪਟਨ ਵਿੱਚ ਹੀ ਕੀਤਾ ਜਾਵੇਗਾ। ਇਸ ਖ਼ਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

LEAVE A REPLY

Please enter your comment!
Please enter your name here