ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

0
333

ਤਰਨਤਾਰਨ: ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਆਈ ਹੈ, ਜਿੱਥੇ ਹਰਬੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ ਵਾਸੀ ਨੌਜਵਾਨ ਜੋ ਕਰੀਬ 7 ਮਹੀਨੇ ਪਹਿਲਾਂ ਆਪਣੇ ਘਰ ਦੇ ਹਾਲਾਤ ਸੁਧਾਰਨ ਲਈ ਕੈਨੇਡਾ ਗਿਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਹਰਬੇਜ ਸਿੰਘ (31) 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ 7 ਸਾਲ ਦੁਬਈ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਕੈਨੇਡਾ ‘ਚ ਲਗਾਤਾਰ ਹੋ ਰਹੀਆਂ ਮੌਤਾਂ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਹਾ ਇਸਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ  ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ  ਹੈ।

LEAVE A REPLY

Please enter your comment!
Please enter your name here