Monday, June 8, 2026
Google search engine
Homeਪੰਜਾਬਰਾਘਵ ਚੱਢਾ ਦੋ-ਤਿਹਾਈ ਸੰਸਦ ਮੈਂਬਰਾਂ ਦੇ ਨਾਲ, ਭਾਜਪਾ 'ਚ ਹੋਣਗੇ ਸ਼ਾਮਲ

ਰਾਘਵ ਚੱਢਾ ਦੋ-ਤਿਹਾਈ ਸੰਸਦ ਮੈਂਬਰਾਂ ਦੇ ਨਾਲ, ਭਾਜਪਾ ‘ਚ ਹੋਣਗੇ ਸ਼ਾਮਲ

ਪੰਜਾਬ : ਰਾਜਨੀਤੀ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਛੱਡਣ ਦੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ ਹੈ। ਅੱਜ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਕਰਦੇ ਹੋਏ, ਰਾਘਵ ਚੱਢਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਛੱਡ ਰਹੇ ਹਨ ਅਤੇ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਦੇ ਨਾਲ, ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਆਪਣੇ ਖੂਨ ਅਤੇ ਪਸੀਨੇ ਨਾਲ ਪਾਲਿਆ ਹੈ। ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਹੁਣ ਆਪਣੇ ਮੂਲ ਉਦੇਸ਼ਾਂ ਤੋਂ ਭਟਕ ਗਈ ਹੈ ਅਤੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਰਾਘਵ ਚੱਢਾ ਨੇ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ,”ਅਸੀਂ ਇਹ ਫ਼ੈਸਲਾ ਲਿਆ ਹੈ ਕਿ ਆਪ’ ਦੇ ਦੋ-ਤਿਹਾਈ ਮੈਂਬਰ , ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦੀ ਵਰਤੋਂ ਕਰਦੇ ਹੋਏ ਖੁਦ ਨੂੰ ਭਾਜਪਾ ਵਿੱਚ ਮਿਲਾ ਲਵਾਂਗੇ ।

RELATED ARTICLES
- Advertisment -
Google search engine
Google search engine
Google search engine

Most Popular

Recent Comments