Monday, June 8, 2026
Google search engine
Homeਪੰਜਾਬਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਅੱਜ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਐਤਵਾਰ ਨੂੰ, ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ 20.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਮੌਸਮ ਦਾ ਮਿਜ਼ਾਜ ਹੋਰ ਖੇਤਰਾਂ ਨਾਲੋਂ ਥੋੜਾ ਅਲਗ ਹੈ।

ਮੌਸਮ ਵਿਭਾਗ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਂਮੀਟਰ ਪ੍ਰਤੀ ਘੰਟੇ ਦੀ ਸਪੀਡ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments