Home ਦੇਸ਼ ਦੇਸ਼ ਦੇ ਇਨ੍ਹਾਂ ਰਾਜਾਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਦੇਸ਼ ਦੇ ਇਨ੍ਹਾਂ ਰਾਜਾਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

0

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਨੇ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ, ਝਾਰਖੰਡ ਅਤੇ ਓਡੀਸ਼ਾ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈ ਸਕਦਾ ਹੈ। ਇਸ ਦਾ ਨਾਲ ਹੀ  ਹਿਮਾਲਿਆਈ ਰਾਜਾਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਬਰਫ਼ਬਾਰੀ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵੱਧ ਤੋਂ ਵੱਧ ਤਾਪਮਾਨ ਸੀਜ਼ਨ ਦੇ ਔਸਤ ਤੋਂ ਵੱਧ ਰਿਹਾ ਹੈ। ਵਿਭਾਗ ਨੇ ਕਿਹਾ ਕਿ ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਰਹੇਗਾ, ਪਰ ਦੋ ਦਿਨਾਂ ਬਾਅਦ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਅਗਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਚਾਈ ਵਾਲੇ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ, 10 ਮਾਰਚ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੇ ਮੀਂਹ ਅਤੇ ਗਰਜ-ਤੂਫ਼ਾਨ ਦੀ ਉਮੀਦ ਹੈ। 11 ਮਾਰਚ ਨੂੰ ਕੇਰਲਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੇ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।

ਰਾਜਸਥਾਨ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ

ਰਾਜਸਥਾਨ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ ਹੈ। ਝੁੰਝੁਨੂ ਦਾ ਪਿਲਾਨੀ ਰਾਜ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾੜਮੇਰ ਵਿੱਚ ਤਾਪਮਾਨ  40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੱਧ ਪ੍ਰਦੇਸ਼ ਵਿੱਚ ਵੀ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ, ਰਾਜ ਦੀ ਰਾਜਧਾਨੀ ਵਿੱਚ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਜਰਾਤ ਵਿੱਚ ਵੀ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਕੋਂਕਣ ਖੇਤਰ ਵਿੱਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version