Monday, August 10, 2026
Google search engine
Homeਪੰਜਾਬਪੰਜਾਬ ਤੇ ਚੰਡੀਗੜ੍ਹ ’ਚ ਮੀਂਹ, ਗਰਜ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ...

ਪੰਜਾਬ ਤੇ ਚੰਡੀਗੜ੍ਹ ’ਚ ਮੀਂਹ, ਗਰਜ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ। 14 ਜੂਨ ਤੱਕ ਮੀਂਹ, ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਸ਼ਹਿਰਾਂ ਦੇ ਲਈ ਅਗਲੇ ਤਿੰਨ ਘੰਟਿਆਂ ਦੇ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ, ਮੋਹਾਲੀ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਤੋਂ ਬਾਅਦ ਪਾਰਾ ਡਿੱਗ ਗਿਆ।

ਤੇਜ਼ ਤੂਫ਼ਾਨ ਦਾ ਔਰੇਂਜ ਅਲਰਟ

ਮੌਸਮ ਵਿਭਾਗ ਨੇ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਦਿਨਾਂ ਲਈ ਗੜੇਮਾਰੀ ਅਤੇ ਤੇਜ਼ ਤੂਫ਼ਾਨ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 11 ਅਤੇ 12 ਜੂਨ ਨੂੰ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਕਈ ਖੇਤਰਾਂ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਜਿਸ ਨਾਲ ਮੌਸਮ ਵਿੱਚ ਬਦਲਾਅ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਗੜੇਮਾਰੀ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments