ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦਾ ਬਣਾਇਆ ਗਿਆ ਮੈਂਬਰ

0
83

ਸੁਲਤਾਨਪੁਰ ਲੋਧੀ : ਸੰਸਦ ਵਿੱਚ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seecheval) ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ, ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਅਤੇ 21 ਮੈਂਬਰ ਲੋਕ ਸਭਾ ਦੇ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ ਸ਼੍ਰੀ ਸਪਤਗਿਰੀ ਸ਼ੰਕਰ ਹਨ।

ਵਰਨਣਯੋਗ ਹੈ ਕਿ ਸੰਸਦ ਵਿੱਚ ਗਠਿਤ ਇਨ੍ਹਾਂ ਕਮੇਟੀਆਂ ਵਿੱਚ ਟੂਰ ਪ੍ਰੋਗਰਾਮਾਂ ਰਾਹੀਂ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ, ਜਿਸ ਦੀ ਰਿਪੋਰਟ ਤਿਆਰ ਕਰਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਅਤੇ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕਤੂਬਰ 2024 ਨੂੰ ਹੋਵੇਗੀ।

LEAVE A REPLY

Please enter your comment!
Please enter your name here