ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਮ ਰਹੀਮ ਨੂੰ ਲੱਗਾ ਵੱਡਾ ਝਟਕਾ

0
103

ਰੋਹਤਕ: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Dera Sacha Sauda Chief Ram Rahim) ਨੂੰ ਪੰਜਾਬ-ਹਰਿਆਣਾ ਹਾਈਕੋਰਟ (The Punjab Haryana High Court) ਤੋਂ ਵੱਡਾ ਝਟਕਾ ਲੱਗਾ ਹੈ। ਸਾਧੂਆਂ ਨੂੰ ਰੱਬ ਨਾਲ ਮਿਲਵਾਉਣ ਦੇ ਨਾਂ ‘ਤੇ ਨਪੁੰਸਕ ਬਣਾਉਣ ਦੇ ਮਾਮਲੇ ‘ਚ ਬੀਤੇ ਦਿਨ ਹਾਈ ਕੋਰਟ ‘ਚ ਸੁਣਵਾਈ ਹੋਈ ।ਸੁਣਵਾਈ ਦੌਰਾਨ ਹਾਈ ਕੋਰਟ ਨੇ ਸਾਧੂਆਂ ਨੂੰ ਨਪੁੰਸਕ ਬਣਾਉਣ ਨਾਲ ਸਬੰਧਤ ਕੇਸ ਦੀ ਕੇਸ ਡਾਇਰੀ ਸੌਂਪਣ ਦੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਮੁੜ ਸੀ.ਬੀ.ਆਈ. ਸਪੈਸ਼ਲ ਕੋਰਟ ਵਿੱਚ ਭੇਜ ਕੇ ਇਸ ’ਤੇ ਨਵਾਂ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ।

ਸੀ.ਬੀ.ਆਈ. ਨੇ ਪੰਚਕੂਲਾ ਸਥਿਤ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਨੂੰ 2019 ਵਿੱਚ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੀ.ਬੀ.ਆਈ. ਅਦਾਲਤ ਨੇ ਰਾਮ ਰਹੀਮ ਨੂੰ ਬਚਾਅ ਪੱਖ ਦੀ ਤਿਆਰੀ ਲਈ ਕੇਸ ਡਾਇਰੀ, ਗਵਾਹਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਮੁਹੱਈਆ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈਕੋਰਟ ਨੇ ਖੁਦ ਡੇਰੇ ‘ਚ ਸਾਧੂਆਂ ਨੂੰ ਕੱਢਣ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਸੀ.ਬੀ.ਆਈ. ਨੇ ਮਾਮਲੇ ਦੀ ਜਾਂਚ ਕਰਕੇ ਹਾਈ ਕੋਰਟ ਵਿੱਚ ਸੀਲਬੰਦ ਸਟੇਟਸ ਰਿਪੋਰਟ ਦਿੱਤੀ ਸੀ। ਇਹ ਕੇਸ ਹੁਣ ਪੰਚਕੂਲਾ ਦੀ ਸੀ.ਬੀ.ਆਈ. ਹੇਠਲੀ ਅਦਾਲਤ ਵਿੱਚ ਚੱਲ ਰਿਹਾ ਹੈ।

LEAVE A REPLY

Please enter your comment!
Please enter your name here