Home ਪੰਜਾਬ ਰਵੀ ਕੁਮਾਰ ਨੇ ਅਹੁਦੇ ਤੇ ਗੁਪਤਤਾ ਦੀ ਚੁੱਕੀ ਸਹੁੰ

ਰਵੀ ਕੁਮਾਰ ਨੇ ਅਹੁਦੇ ਤੇ ਗੁਪਤਤਾ ਦੀ ਚੁੱਕੀ ਸਹੁੰ

0

ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੀਤੇ ਦਿਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਇਮਾਨਦਾਰੀ, ਸਮਰਪਣ ਅਤੇ ਸੁਹਿਰਦਤਾ ਨਾਲ ਆਪਣੇ ਫਰਜ਼ ਨਿਭਾਉਣਗੇ।

ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈ.ਏ.ਐਸ., ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version