ਕਾਂਗਰਸ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਦਾ ਅਸਤੀਫ਼ਾ ਹੋਇਆ ਸਵੀਕਾਰ

0
102

ਚੰਡੀਗੜ੍ਹ : ਲੁਧਿਆਣਾ ਪੱਛਮੀ ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਚੋਣਾਂ ਵਿੱਚ ਹਾਰ ਤੋਂ ਬਾਅਦ, ਕਾਂਗਰਸ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ, ਜਿਸਨੂੰ ਕਾਂਗਰਸ ਹਾਈ ਕਮਾਂਡ ਨੇ ਸਵੀਕਾਰ ਕਰ ਲਿਆ ਹੈ। ਚੋਣ ਨਤੀਜਿਆਂ ਤੋਂ ਬਾਅਦ, ਕਾਂਗਰਸ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪਾਰਟੀ ਦੇ ਸਹਿ-ਇੰਚਾਰਜ ਪ੍ਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ‘ਕਿੱਕੀ’ ਢਿੱਲੋਂ ਨੇ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਸੇ ਤਰ੍ਹਾਂ, ਸ਼੍ਰੀ ਪ੍ਰਗਟ ਸਿੰਘ ਜੀ ਅਤੇ ਸ਼੍ਰੀ ਕੁਸ਼ਲਦੀਪ ਢਿੱਲੋਂ ਜੀ ਨੇ ਸੂਬਾ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ।

ਤਿੰਨੋਂ ਅਸਤੀਫ਼ੇ ਹੋਏ ਸਵੀਕਾਰ

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਆਗੂਆਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਗਏ ਹਨ। ਉਨ੍ਹਾਂ ਨੇ ਇਨ੍ਹਾਂ ਆਗੂਆਂ ਵੱਲੋਂ ਆਪਣੇ-ਆਪਣੇ ਅਹੁਦਿਆਂ ‘ਤੇ ਰਹਿੰਦਿਆਂ ਕੀਤੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।

ਭੁਪੇਸ਼ ਬਘੇਲ ਨੇ ਟਵਿੱਟਰ ‘ਤੇ ਲਿਖਿਆ, “ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸੇ ਤਰ੍ਹਾਂ, ਪ੍ਰਗਟ ਸਿੰਘ ਅਤੇ ਕੁਸ਼ਲਦੀਪ ਢਿੱਲੋਂ ਨੇ ਸੂਬਾ ਕਾਂਗਰਸ ਦੇ ਸਹਿ-ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਤਿੰਨਾਂ ਦੇ ਅਸਤੀਫੇ ਸਵੀਕਾਰ ਕਰ ਲਏ ਗਏ ਹਨ। ਪਾਰਟੀ ਇਨ੍ਹਾਂ ਤਿੰਨਾਂ ਆਗੂਆਂ ਦਾ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕਰਦੀ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੀ ਹੈ।”

LEAVE A REPLY

Please enter your comment!
Please enter your name here