HomePunjabਟਾਂਡਾ 'ਚ ਸੜਕ ਹਾਦਸਾ, ਬੇਕਾਬੂ ਕਾਰ ਨੇ ਸਕੂਟਰੀ ਸਵਾਰ ਅਤੇ ਰੇਹੜੀ ਨੂੰ...

ਟਾਂਡਾ ‘ਚ ਸੜਕ ਹਾਦਸਾ, ਬੇਕਾਬੂ ਕਾਰ ਨੇ ਸਕੂਟਰੀ ਸਵਾਰ ਅਤੇ ਰੇਹੜੀ ਨੂੰ ਮਾਰੀ ਜ਼ੋਰਦਾਰ ਟੱਕਰ

ਟਾਂਡਾ ਉੜਮੁੜ : ਟਾਂਡਾ-ਸ਼੍ਰੀ ਹਰਗੋਬਿੰਦਪੁਰ ਰੋਡ ‘ਤੇ ਪਾਠਕ ਹਸਪਤਾਲ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਬੇਕਾਬੂ ਕਾਰ ਨੇ ਸੜਕ ਕਿਨਾਰੇ ਲੱਗੀ ਰੇਹੜੀ ਕੋਲ ਸ਼ਕਰਕੰਦੀ ਖਾਣ ਲਈ ਰੁਕੇ ਸਕੂਟਰੀ ਸਵਾਰ ਵਿਅਕਤੀ ਨੂੰ ਆਪਣੀ ਲਪੇਟ ਵਿੱਚ ਲੈਣ ਤੋਂ ਬਾਅਦ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਕੂਟਰੀ ਸਵਾਰ ਸਰਬਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸਾਹਿਬਾਜ਼ਪੁਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੌਰਾਨ ਰੇਹੜੀ ਚਾਲਕ ਉਪਦਰਾ ਕੁਮਾਰ ਪੁੱਤਰ ਰਾਮ ਸ਼ਰਨ ਸ਼ਾਹ ਵਾਸੀ ਕਹਤਾਰਵਾ, ਮਥੁਰਾਪੁਰ, ਬਿਹਾਰ ਵਾਲ-ਵਾਲ ਬਚ ਗਿਆ, ਜਦਕਿ ਉਸ ਦੀ ਰੇਹੜੀ ਅਤੇ ਉਸ ਉੱਪਰ ਰੱਖਿਆ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ. ਤੇਜਿੰਦਰ ਸਿੰਘ, ਕਾਂਸਟੇਬਲ ਨੀਰਜ ਬੱਤਰਾ ਅਤੇ ਮਹਿਲਾ ਕਾਂਸਟੇਬਲ ਭਾਵਨਾ ਕੁਮਾਰੀ ਨੇ ਮੌਕੇ ‘ਤੇ ਪਹੁੰਚ ਕੇ ਮਦਦ ਕੀਤੀ ਅਤੇ ਸੜਕ ਤੋਂ ਹਾਦਸਾਗ੍ਰਸਤ ਵਾਹਨਾਂ ਨੂੰ ਹਟਵਾ ਕੇ ਆਵਾਜਾਈ ਸੁਚਾਰੂ ਕਰਵਾਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments