ਰਾਬਰਟ ਵਾਡਰਾ ਨੇ ਕੰਗਨਾ ਦੀ ਕਿਸਾਨਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਦੀ ਕੀਤੀ ਆਲੋਚਨਾ

0
73

ਮੁੰਬਾਈ : ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਕਿਸਾਨ ਅੰਦੋਲਨ ‘ਤੇ ਆਪਣੀ ਟਿੱਪਣੀ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Congress General Secretary Priyanka Gandhi Vadra) ਦੇ ਪਤੀ ਰਾਬਰਟ ਵਾਡਰਾ  (Robert Vadra) ਨੇ ਕੰਗਨਾ ਨੂੰ ਆੜੇ ਹੱਥੀਂ ਲੈਂਦਿਆਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਦੀ ਆਲੋਚਨਾ ਕੀਤੀ ਹੈ।

ਰਾਬਰਟ ਵਾਡਰਾ ਨੇ ਕਿਹਾ ਕਿ ਕੰਗਣਾ ਰਣੌਤ ਇਕ ਔਰਤ ਹੈ ਅਤੇ ਮੈਂ ਉਨ੍ਹਾਂ ਦੀ ਇੱਜ਼ਤ ਕਰਦਾ ਹਾਂ, ਪਰ ਮੈਨੂੰ ਲੱਗਦਾ ਹੈ ਕਿ ਉਹ ਸੰਸਦ ‘ਚ ਰਹਿਣ ਦੀ ਲਾਇਕ ਨਹੀਂ ਹੈ। ਉਹ ਪੜ੍ਹੀ-ਲਿਖੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਉਹ ਲੋਕਾਂ ਬਾਰੇ ਨਹੀਂ ਸੋਚਦੀ। ਉਹ ਸਿਰਫ਼ ਆਪਣੇ ਬਾਰੇ ਹੀ ਸੋਚਦੀ ਹੈ। ਕੰਗਨਾ ਨੂੰ ਔਰਤਾਂ ਬਾਰੇ ਸੋਚਣਾ ਚਾਹੀਦਾ ਹੈ। ਮੇਰੀ ਅਪੀਲ ਹੈ ਕਿ ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਅਹਿਮ ਮੁੱਦਾ ਦੱਸਦਿਆਂ ਕਿਹਾ ਕਿ ਇਸ ਦੇ ਹੱਲ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਇਕ ਇੰਟਰਵਿਊ ਦੀ ਕਲਿੱਪ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਕਿਹਾ ਕਿ ਜੇਕਰ ਭਾਰਤ ‘ਚ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜਾਰੀ ਰਹਿੰਦਾ ਤਾਂ ਦੇਸ਼ ਵਿੱਚ ‘ਬੰਗਲਾਦੇਸ਼ ਵਰਗੀ ਸਥਿਤੀ’ ਬਣ ਸਕਦੀ ਸੀ। ਪਰ ਦੇਸ਼ ਦੀ ਮਜ਼ਬੂਤ ​​ਲੀਡਰਸ਼ਿਪ ਕਾਰਨ ਅਜਿਹਾ ਨਹੀਂ ਹੋ ਸਕਿਆ। ਕਿਸਾਨ ਅੰਦੋਲਨ ਦੌਰਾਨ ‘ਲਾਸ਼ਾਂ ਲਟਕ ਰਹੀਆਂ ਸਨ ਤੇ ਬਲਾਤਕਾਰ ਹੋ ਰਹੇ ਸਨ’। ਉਨ੍ਹਾਂ ਨੇ ਇਸ ਅੰਦੋਲਨ ਨੂੰ ‘ਸਾਜ਼ਿਸ਼’ ਦੱਸਿਆ ਅਤੇ ਚੀਨ ਅਤੇ ਅਮਰੀਕਾ ‘ਤੇ ਇਸ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਦੀ ਇਸ ਟਿੱਪਣੀ ਦੀ ਵਿਰੋਧੀ ਪਾਰਟੀਆਂ ਨੇ ਆਲੋਚਨਾ ਕੀਤੀ ਹੈ।

LEAVE A REPLY

Please enter your comment!
Please enter your name here