Monday, August 10, 2026
Google search engine
Homeਦੇਸ਼ਆਰ.ਐਸ.ਐਸ. ਜਨਰਲ ਸਕੱਤਰ ਦਾ ਵੱਡਾ ਬਿਆਨ: ਪਾਕਿਸਤਾਨ ਨਾਲ ਗੱਲਬਾਤ ਜਾਰੀ ਰਹੇ

ਆਰ.ਐਸ.ਐਸ. ਜਨਰਲ ਸਕੱਤਰ ਦਾ ਵੱਡਾ ਬਿਆਨ: ਪਾਕਿਸਤਾਨ ਨਾਲ ਗੱਲਬਾਤ ਜਾਰੀ ਰਹੇ

ਦਿੱਲੀ: ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਰਾਸ਼ਟਰੀ ਜਨਰਲ ਸਕੱਤਰ ਦੱਤਾਤ੍ਰੇਯ ਹੋਸਾਬਲੇ ਨੇ ਭਾਰਤ-ਪਾਕਿਸਤਾਨ ਸੰਬੰਧਾਂ ਨੂੰ ਲੈ ਕੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਨਾਲ ਗੱਲਬਾਤ ਦੇ ਰਾਹ ਪੂਰੀ ਤਰ੍ਹਾਂ ਬੰਦ ਨਹੀਂ ਕਰਨੇ ਚਾਹੀਦੇ। ਦੋਵਾਂ ਦੇਸ਼ਾਂ ਵਿਚਕਾਰ ਵੀਜ਼ਾ ਸੇਵਾਵਾਂ, ਖੇਡਾਂ ਅਤੇ ਵਪਾਰਕ ਆਦਾਨ-ਪ੍ਰਦਾਨ ਜਾਰੀ ਰਹਿਣਾ ਚਾਹੀਦਾ ਹੈ, ਪਰ ਜੇਕਰ ਪੁਲਵਾਮਾ ਵਰਗੀਆਂ ਅੱਤਵਾਦੀ ਘਟਨਾਵਾਂ ਹੁੰਦੀਆਂ ਹਨ ਤਾਂ ਉਨ੍ਹਾਂ ਦਾ ਕਰਾਰਾ ਅਤੇ ਸਖ਼ਤ ਜਵਾਬ ਵੀ ਦਿੱਤਾ ਜਾਣਾ ਚਾਹੀਦਾ ਹੈ।

ਹੋਸਾਬਲੇ ਨੇ ਕਿਹਾ ਕਿ ਭਾਵੇਂ ਰਾਜਨੀਤਿਕ ਅਤੇ ਫੌਜੀ ਪੱਧਰ ‘ਤੇ ਦੋਵਾਂ ਦੇਸ਼ਾਂ ਵਿਚਕਾਰ ਵਿਸ਼ਵਾਸ ਦੀ ਘਾਟ ਹੈ, ਫਿਰ ਵੀ ਆਮ ਲੋਕਾਂ, ਖਿਡਾਰੀਆਂ, ਵਿਗਿਆਨੀਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਵਿਚਕਾਰ ਸੰਪਰਕ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਲੋਕਾਂ ਦਰਮਿਆਨ ਸੰਵਾਦ ਨਾਲ ਤਣਾਅ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

ਆਰ.ਐਸ.ਐਸ. ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਭਾਰਤ ਦੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਪੁਲਵਾਮਾ ਹਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਦੇਸ਼ ‘ਤੇ ਕਿਸੇ ਤਰ੍ਹਾਂ ਦਾ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਉਸਦਾ ਮਜ਼ਬੂਤ ਅਤੇ ਨਿਰਣਾਇਕ ਜਵਾਬ ਦੇਣਾ ਲਾਜ਼ਮੀ ਹੈ।

ਹੋਸਾਬਲੇ ਦੇ ਇਸ ਬਿਆਨ ਤੋਂ ਬਾਅਦ ਰਾਜਨੀਤਿਕ ਮੰਡਲਾਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸਨੂੰ ਇੱਕ ਸੰਤੁਲਿਤ ਸੋਚ ਵਜੋਂ ਦੇਖ ਰਹੇ ਹਨ, ਜਿੱਥੇ ਇਕ ਪਾਸੇ ਸ਼ਾਂਤੀ ਅਤੇ ਸੰਵਾਦ ਦੀ ਗੱਲ ਕੀਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਰਾਸ਼ਟਰੀ ਸੁਰੱਖਿਆ ‘ਤੇ ਸਖ਼ਤ ਰੁਖ ਵੀ ਸਪਸ਼ਟ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments