ਅੱਜ ਕੀਤੀ ਗਈ ਦੌੜਾਕ ਫੌਜਾ ਸਿੰਘ ਦੀ ਅੰਤਿਮ ਅਰਦਾਸ

0
793

ਜਲੰਧਰ : 114 ਸਾਲਾਂ ਬਜ਼ੁਰਗ ਦੌੜਾਕ ਫੌਜਾ ਸਿੰਘ ਦੀ ਅੰਤਿਮ ਅਰਦਾਸ ਅਤੇ ਅਖੰਡ ਪਾਠ ਦਾ ਭੋਗ ਅੱਜ ਯਾਨੀ ਬੁੱਧਵਾਰ ਨੂੰ, ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ਼੍ਰੀ ਬਾਬੇ ਸ਼ਹੀਦਾ ਸਮਰਾਟਪੁਰ ‘ਚ ਕੀਤਾ ਗਿਆ ।

ਕੁਝ ਦਿਨ ਪਹਿਲਾਂ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਫੋਜਾ ਸਿੰਘ ਨੂੰ ਕੈਨੇਡਾ ਦੇ ਇਕ ਐਨ.ਆਰ.ਆਈ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਸੀ। ਇਸ ਟੱਕਰ ‘ਚ ਫੌਜਾ ਸਿੰਘ ਗੰਭੀਰ ਜਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜੇਲ੍ਹ ‘ਚ ਭੇਜ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here