Home ਸੰਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ-ਯੂਕਰੇਨ ਯੁੱਧ ‘ਤੇ ਕੀਤੀ ਚਰਚਾ

0

ਅਮਰੀਕਾ :ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਬੀਤੇ ਦਿਨ ਫੋਨ ਤੇ ਅਹਿਮ ਗੱਲਬਾਤ ਹੋਈ। ਦੋਵਾਂ ਨੇਤਾਵਾਂ ਨੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਰੂਸ-ਯੂਕਰੇਨ ਯੁੱਧ ‘ਤੇ ਚਰਚਾ ਕੀਤੀ। ਗੱਲਬਾਤ ਦੌਰਾਨ, ਦੋਵੇਂ ਸਹਿਮਤ ਹੋਏ ਕਿ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਖਤਮ ਹੋਣੀ ਚਾਹੀਦੀ ਹੈ।

ਟਰੰਪ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ

ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ਟਰੂਥ ਸੋਸ਼ਲ ‘ਤੇ ਲਿਖਿਆ, “ਪੁਤਿਨ ਵੀ ਮੇਰੇ ਵਾਂਗ ਮੰਨਦੇ ਹਨ ਕਿ ਇਜ਼ਰਾਈਲ-ਈਰਾਨ ਵਿੱਚ ਇਹ ਜੰਗ ਹੁਣ ਖਤਮ ਹੋਣੀ ਚਾਹੀਦੀ ਹੈ। ਪੁਤਿਨ ਈਰਾਨ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸਾਨੂੰ ਇਸ ਜੰਗ ਨੂੰ ਖਤਮ ਕਰਨ ਲਈ ਯਤਨ ਕਰਨੇ ਪੈਣਗੇ।” ਟਰੰਪ ਨੇ ਅੱਗੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਲਗਭਗ ਇੱਕ ਘੰਟੇ ਤੱਕ ਗੱਲਬਾਤ ਕੀਤੀ, ਜਿਸ ਵਿੱਚ ਰੂਸ-ਯੂਕਰੇਨ ਟਕਰਾਅ ‘ਤੇ ਵੀ ਚਰਚਾ ਕੀਤੀ ਗਈ। ਹਾਲਾਂਕਿ, ਅਗਲੇ ਹਫ਼ਤੇ ਇਸ ‘ਤੇ ਵਿਸਥਾਰਤ ਗੱਲਬਾਤ ਦਾ ਪ੍ਰਸਤਾਵ ਹੈ।

ਟਰੰਪ ਨੇ ਕਿਹਾ ਕਿ ਪੁਤਿਨ ਅਤੇ ਉਨ੍ਹਾਂ ਨੇ ਕੈਦੀਆਂ ਦੇ ਅਦਲਾ- ਬਦਲੀ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ, “ਪੁਤਿਨ ਤੁਰੰਤ ਵੱਡੀ ਗਿਣਤੀ ਵਿੱਚ ਕੈਦੀਆਂ ਨੂੰ ਤੂਰੰਤ ਅਦਲਾ-ਬਦਲੀ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਇਸ ‘ਤੇ ਕੰਮ ਕੀਤਾ ਜਾ ਰਿਹਾ ਹੈ।”

ਪੁਤਿਨ ਨੇ ਟਰੰਪ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਇਹ ਧਿਆਨ ਦੇਣ ਯੋਗ ਹੈ ਕਿ ਬੀਤੇ ਦਿਨ ਟਰੰਪ ਦਾ 79ਵਾਂ ਜਨਮਦਿਨ ਵੀ ਸੀ। ਇਸ ਮੌਕੇ ‘ਤੇ ਪੁਤਿਨ ਨੇ ਉਨ੍ਹਾਂ ਨੂੰ ਫੋਨ ‘ਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਟਰੰਪ ਨੇ ਇਸ ਬਾਰੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੁਤਿਨ ਦੇ ਸੰਦੇਸ਼ ਨੇ ਗੱਲਬਾਤ ਨੂੰ ਹੋਰ ਸਕਾਰਾਤਮਕ ਬਣਾਇਆ।

NO COMMENTS

LEAVE A REPLY

Please enter your comment!
Please enter your name here

Exit mobile version