Monday, June 8, 2026
Google search engine
Homeਪੰਜਾਬਬੇਅਦਬੀ ਮਾਮਲਾ : ਸਿੱਖ ਸੰਗਠਨਾਂ ਨੇ ਕਪੂਰਥਲਾ ਚੌਕ ਨੂੰ ਜਾਮ ਕਰਕੇ ਕੀਤਾ...

ਬੇਅਦਬੀ ਮਾਮਲਾ : ਸਿੱਖ ਸੰਗਠਨਾਂ ਨੇ ਕਪੂਰਥਲਾ ਚੌਕ ਨੂੰ ਜਾਮ ਕਰਕੇ ਕੀਤਾ ਭਾਰੀ ਵਿਰੋਧ ਪ੍ਰਦਰਸ਼ਨ

ਜਲੰਧਰ : ਸ਼ਹਿਰ ਦੇ ਮਿੱਠੂ ਬਸਤੀ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ । ਬਸਤੀ ਬਾਵਾ ਖੇਲ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜਾ ਗਾਰਡਨ ਵਿੱਚ ਸਥਿਤ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਪਵਿੱਤਰ ਪੰਨੇ ਖਿੰਡੇ ਹੋਏ ਮਿਲਣ ਤੋਂ ਬਾਅਦ ਸਿੱਖ ਸੰਗਠਨਾਂ ਅਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਫੈਲ ਗਿਆ। ਗੁੱਸੇ ਵਿੱਚ ਆਏ ਸਿੱਖ ਸੰਗਠਨਾਂ ਨੇ ਕਪੂਰਥਲਾ ਚੌਕ ਨੂੰ ਜਾਮ ਕਰਕੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼ਾਮ 4:00 ਵਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਲਟੀਮੇਟਮ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ,ਏ.ਸੀ.ਪੀ. (ਪੱਛਮੀ) ਆਤਿਸ਼ ਭਾਟੀਆ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ । ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਦੇ ਨਾਲ ਹੀ ਪਲਾਟ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਪਹਿਚਾਣ ਕੀਤੀ ਜਾ ਸਕੇ। ਮੌਕੇ ‘ਤੇ ਪਹੁੰਚੇ ਬੱਘੇਰ ਸਿੰਘ ਨੇ ਦੱਸਿਆ ਕਿ ਉਹ ਕੀਰਤਨ ਦਰਬਾਰ ਵਿੱਚ ਮੌਜੂਦ ਸੀ , ਜਦੋਂ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਪਵਿੱਤਰ ਬੰਨੇ ਖਿੰਡੇ ਪਏ ਹਨ । ਇਹ ਜਾਣਕਾਰੀ ਮਿਲਣ ‘ਤੇ, ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸ਼ਰਧਾ ਨਾਲ ਪਵਿੱਤਰ ਅੰਗਾਂ ਨੂੰ ਝੋਲੀ ਵਿੱਚ ਇਕੱਠਾ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਤੇ ਨਿੰਦਣਯੋਗ ਘਟਨਾ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ।

ਇਸ ਦੌਰਾਨ, ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਏ.ਸੀ.ਪੀ. (ਪੱਛਮੀ) ਆਤਿਸ਼ ਭਾਟੀਆ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਇੱਕ ਪੁਲਿਸ ਟੀਮ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਸੀ। ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਪਲਬਧ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments