ਪਿੰਡ ਮੁਗਲ ਮਾਜਰਾ ਦੇ ਸਰਪੰਚੀ ਉਮੀਦਵਾਰ ਨੂੰ ਆਇਆ ਧਮਕੀ ਭਰਿਆ ਫੋਨ

0
100

ਮੰਡੀ ਗੋਬਿੰਦਗੜ੍ਹ : ਪਿੰਡ ਮੁਗਲ ਮਾਜਰਾ ਦੇ ਸਰਪੰਚੀ ਉਮੀਦਵਾਰ ਦੇ ਪਤੀ ਗੁਰਸੇਵਕ ਸਿੰਘ ਨੂੰ ਫੋਨ ਕਰਕੇ ਨਾਮਜ਼ਦਗੀ ਵਾਪਸ ਲੈਣ ਲਈ ਕਿਹਾ ਗਿਆ ਹੈ ਅਤੇ ਨਾਮਜ਼ਦਗੀ ਵਾਪਸ ਨਾ ਲੈਣ ’ਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਹੈ। ਗੁਰਸੇਵਕ ਸਿੰਘ ਅਨੁਸਾਰ ਬਠਿੰਡਾ ਜੇਲ੍ਹ ਤੋਂ ਦਿਓਲ ਦੇ ਨਾਂ ’ਤੇ ਇੱਕ ਨਿੱਜੀ ਨੰਬਰ ਤੋਂ ਇਹ ਕਾਲ ਆਈ ਹੈ।

ਉਸ ਨੇ ਦੱਸਿਆ ਕਿ ਉਸ ਤੋਂ ਇਲਾਵਾ ਪਿੰਡ ਵਿੱਚ ਇੱਕ ਹੋਰ ਉਮੀਦਵਾਰ ਜੋ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ, ਉੱਥੇ ਇੱਕ ਹੋਰ ਉਮੀਦਵਾਰ ਵੱਲੋਂ ਧਮਕੀ ਭਰੇ ਫੋਨ ਕੀਤੇ ਜਾਣ ਦੀ ਸੰਭਾਵਨਾ ਹੈ। ਗੁਰਸੇਵਕ ਨੇ ਦੱਸਿਆ ਕਿ ਉਸ ਨੇ ਧਮਕੀ ਭਰੀ ਕਾਲ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਮੁਗਲ ਮਾਜਰਾ ਤੋਂ ਇੱਕ ਧਮਕੀ ਭਰੀ ਕਾਲ ਸਬੰਧੀ ਸ਼ਿਕਾਇਤ ਮਿਲੀ ਹੈ, ਜਿਸ ਦੀ ਆਵਾਜ਼ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here