Home National ਕੁਲਗਾਮ ‘ਚ ਸੁਰੱਖਿਆ ਬਲਾਂ ਦੀ ਕਾਰਵਾਈ, ਮੋਸਟ ਵਾਂਟੇਡ ਅੱਤਵਾਦੀ ਢੇਰ

ਕੁਲਗਾਮ ‘ਚ ਸੁਰੱਖਿਆ ਬਲਾਂ ਦੀ ਕਾਰਵਾਈ, ਮੋਸਟ ਵਾਂਟੇਡ ਅੱਤਵਾਦੀ ਢੇਰ

0

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਮੋਸਟ ਵਾਂਟੇਡ ਅੱਤਵਾਦੀ ਲਤੀਫ ਅਹਿਮਦ ਭੱਟ ਨੂੰ ਮਾਰ ਮੁਕਾਇਆ।

ਜਾਣਕਾਰੀ ਅਨੁਸਾਰ ਲਤੀਫ ਭੱਟ ਇੱਕ ਮਸਜਿਦ ਵਿੱਚ ਲੁਕਿਆ ਹੋਇਆ ਸੀ। ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਸੀ। ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਉਸ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਵੀ ਦਿੱਤਾ ਗਿਆ ਸੀ।

ਦੱਸਣਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਵੀ ਕੁਲਗਾਮ ਦੇ ਲਾਰੂ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਕਾਰਵਾਈ ਦੌਰਾਨ ਡਾਰ ਨਾਮਕ ਅੱਤਵਾਦੀ ਮਾਰਿਆ ਗਿਆ ਸੀ, ਜਦਕਿ ਲਤੀਫ ਭੱਟ ਸ਼ੁਰੂਆਤੀ ਘੇਰਾਬੰਦੀ ਵਿੱਚੋਂ ਬਚ ਕੇ ਫਰਾਰ ਹੋ ਗਿਆ ਸੀ।

ਹੁਣ ਸੁਰੱਖਿਆ ਬਲਾਂ ਨੇ ਉਸ ਨੂੰ ਵੀ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ ਹੈ। ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version