ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ‘ਚ ਕੀਤਾ ਗਿਆ ਪੇਸ਼

0
234

ਮੋਹਾਲੀ : ਡਰੱਗ ਮਨੀ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਨੇ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਮੋਹਾਲੀ ਦੀ ਇੱਕ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੇ ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਸੀ।

ਅਦਾਲਤ ਨੇ ਸੱਤ ਦਿਨਾਂ ਦੇ ਰਿਮਾਂਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਹਿਰਾਸਤ ਵਿੱਚ ਲੈਣ ਤੋਂ ਬਾਅਦ, ਉਸਨੂੰ ਇੱਥੇ ਫੇਜ਼-8 ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫਤਰ ਲਿਆਂਦਾ ਗਿਆ। ਪੁੱਛਗਿੱਛ ਤੋਂ ਬਾਅਦ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੋਹਾਲੀ ਅਦਾਲਤ ਦੇ ਦੋਵੇਂ ਦਰਵਾਜ਼ਿਆਂ ‘ਤੇ ਬੈਰੀਕੇਡ ਲਗਾਏ ਗਏ ਹਨ।

LEAVE A REPLY

Please enter your comment!
Please enter your name here