Home Punjab ਅਕਾਲੀ ਦਲ ਨੂੰ ਝਟਕਾ, ਸਾਬਕਾ ਹਲਕਾ ਇੰਚਾਰਜ ‘ਆਪ’ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ, ਸਾਬਕਾ ਹਲਕਾ ਇੰਚਾਰਜ ‘ਆਪ’ ‘ਚ ਸ਼ਾਮਲ

0

ਦੀਨਾਨਗਰ: ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਦੀਨਾਨਗਰ ਵਿੱਚ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਮੁਤਾਬਕ ਰਵੀ ਮੋਹਨ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵੱਲੋਂ ਦੀਨਾਨਗਰ ਵਿੱਚ ਆਪਣੇ ਸਿਆਸੀ ਪਰਿਵਾਰ ਦੇ ਹੋਰ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਗਿਆ ਹੈ। ਰਵੀ ਮੋਹਨ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਦੀਨਾਨਗਰ ਹਲਕੇ ਵਿੱਚ ਪਾਰਟੀ ਲਈ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version