ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਕੈਂਟਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 2 ਵਿਅਕਤੀ ਗੰਭੀਰ ਜ਼ਖ਼ਮੀ

0
103

ਕੋਟਕਪੂਰਾ : ਬੀਤੀ ਦੁਪਹਿਰ ਨੂੰ ਸ਼ਹਿਰ ਦੇ ਬਾਹਰੀ ਖੇਤਰ ਤੋਂ ਲੰਘਦੇ ਬਠਿੰਡਾ-ਸ੍ਰੀ ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕੈਂਟਰ ਅਤੇ ਟਰੱਕ ਦੀ ਟੱਕਰ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਬਲ ਦੀ ਟੀਮ ਨੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਆ ਰਿਹਾ ਇੱਕ ਕੈਂਟਰ, ਜੋ ਪਸ਼ੂਆਂ ਦੇ ਚਾਰੇ ਦੀਆਂ ਬੋਰੀਆਂ ਨਾਲ ਲੱਦਿਆ ਹੋਇਆ ਸੀ, ਨੈਸ਼ਨਲ ਹਾਈਵੇਅ ‘ਤੇ ਖਰਾਬ ਹੋ ਗਿਆ।

ਇਸ ਦੌਰਾਨ ਬਠਿੰਡਾ ਤੋਂ ਆ ਰਹੇ ਇੱਕ ਹੋਰ ਟਰੱਕ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ, ਉੱਥੇ ਇਸ ਹਾਦਸੇ ਵਿੱਚ ਕੈਂਟਰ ਦਾ ਚਾਲਕ ਜਸਵੀਰ ਸਿੰਘ ਵਾਸੀ ਮੌੜ ਮੰਡੀ ਅਤੇ ਟਰੱਕ ਡਰਾਈਵਰ ਪ੍ਰਵੀਨ ਕੁਮਾਰ ਵਾਸੀ ਜੰਮੂ ਗੰਭੀਰ ਜ਼ਖਮੀ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਸੰਤੋਖ ਸਿੰਘ ਅਤੇ ਮਨਵੀਰ ਸਿੰਘ ਨੇ ਕਿਹਾ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here