Home Punjab SGPC ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਹੋਇਆ ਦੇਹਾਂਤ

SGPC ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਹੋਇਆ ਦੇਹਾਂਤ

0

ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿੱਖ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਥੇਦਾਰ ਬਲਦੇਵ ਸਿੰਘ ਚੁੰਘਾ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਸਮਰਪਿਤ ਕੀਤਾ ਹੋਇਆ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਅਤੇ ਪੰਥ ਦੀ ਸੇਵਾ ਕੀਤੀ। ਸਿੱਖ ਹਲਕਿਆਂ ਵਿੱਚ ਉਨ੍ਹਾਂ ਨੂੰ ਬੇਹੱਦ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਸੀ।

ਜਥੇਦਾਰ ਚੁੰਘਾ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸਾਥੀਆਂ ਨੂੰ ਗਹਿਰਾ ਸਦਮਾ ਲੱਗਾ ਹੈ। ਸਿੱਖ ਸੰਗਤਾਂ ਵਿੱਚ ਵੀ ਇਸ ਖ਼ਬਰ ਤੋਂ ਬਾਅਦ ਸੋਗ ਦਾ ਮਾਹੌਲ ਹੈ।

ਪੰਥਕ ਅਤੇ ਸਮਾਜਿਕ ਖੇਤਰ ਵਿੱਚ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ, ਇਸ ਬਾਰੇ ਪਰਿਵਾਰ ਵੱਲੋਂ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version