ਸ਼ਹਿਨਾਜ਼ ਗਿੱਲ ਨੇ ਆਪਣੇ ਆਸਟ੍ਰੇਲੀਆ ‘ਤੇ ਨਿਊਜ਼ੀਲੈਂਡ ਦੌਰੇ ਦੀ ਕੀਤੀ ਘੋਸ਼ਣਾ

0
96

ਪੰਜਾਬ : ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ (Shehnaaz Kaur Gill) ਇਨ੍ਹੀਂ ਦਿਨੀਂ ਪ੍ਰੋਫੈਸ਼ਨਲ ਵਿਦੇਸ਼ੀ ਦੌਰਿਆਂ ਨੂੰ ਕਾਫੀ ਮਹੱਤਵ ਦਿੰਦੀ ਨਜ਼ਰ ਆ ਰਹੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੇ ਘੋਸ਼ਣਾ ਕੀਤੀ ਕਿ ਉਨ੍ਹਾਂ ਦਾ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦਾ ਦੌਰਾ ਸ਼ੁਰੂ ਹੋਣ ਵਾਲਾ ਹੈ, ਜਿਸ ਦੇ ਤਹਿਤ ਅਦਾਕਾਰ ਕਈ ਸ਼ਾਨਦਾਰ ਸ਼ੋਅ ਦਾ ਹਿੱਸਾ ਹੋਵੇਗੀ।

ਇਨ੍ਹੀਂ ਦਿਨੀਂ ‘ਅਰਬਨ ਦੇਸੀ’ ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸ਼ਹਿਨਾਜ਼ ਦਾ ਸ਼ੋਅ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਅਮਰੀਕਾ ਅਤੇ ਕੈਨੇਡਾ ਵਿੱਚ ਹੋਏ ਵੱਡੇ ਸ਼ੋਅਜ਼ ਵਿੱਚ ਦਰਸ਼ਕਾਂ ਨੂੰ ਆਪਣੀ ਸ਼ਾਨਦਾਰ ਮੌਜੂਦਗੀ ਦਾ ਅਹਿਸਾਸ ਕਰਵਾਉਣ ਵਿੱਚ ਸਫ਼ਲ ਰਹੀ ਹੈ। ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ‘ਚ ਸ਼ਹਿਨਾਜ਼ ਕਈ ਵੱਡੀਆਂ ਫਿਲਮਾਂ ‘ਚ ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ।

LEAVE A REPLY

Please enter your comment!
Please enter your name here