ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਲ ਸਕਦੀ ਹੈ ਗਿਆਨੀ ਰਘੁਬੀਰ ਸਿੰਘ ਦਾ ਅਹੁਦਾ

0
142

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਕਮੇਟੀ ਐਕਟ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਹਨ। ਨਿਯਮਾਂ ਅਨੁਸਾਰ, ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਕਿਸੇ ਵੀ ਡਿਊਟੀ ‘ਤੇ ਤਾਇਨਾਤ ਕਰ ਸਕਦੀ ਹੈ। ਸ਼੍ਰੋਮਣੀ ਕਮੇਟੀ ਵਿੱਚ ਚਰਚਾ ਹੈ ਕਿ ਗਿਆਨੀ ਰਘੁਬੀਰ ਸਿੰਘ ਨੂੰ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾ ਕੇ ਕਿਸੇ ਹੋਰ ਜਗ੍ਹਾ ‘ਤੇ ਨਿਯੁਕਤ ਕੀਤਾ ਜਾ ਸਕਦਾ ਹੈ। ਗਿਆਨੀ ਰਘੁਬੀਰ ਸਿੰਘ ਨੇ ਹਾਲ ਹੀ ਵਿੱਚ ਹੈੱਡ ਗ੍ਰੰਥੀ ਦੇ ਆਪਣੇ ਅਹੁਦੇ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਵਿੱਚ, ਜਦੋਂ ਸੋਸ਼ਲ ਮੀਡੀਆ ‘ਤੇ ਇਸਦਾ ਵਿਰੋਧ ਹੋਇਆ, ਤਾਂ ਗਿਆਨੀ ਰਘੁਬੀਰ ਸਿੰਘ ਨੇ ਪਟੀਸ਼ਨ ਵਾਪਸ ਲੈ ਲਈ।

ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ਗਿਆਨੀ ਰਘੁਬੀਰ ਸਿੰਘ ਤੋਂ ਧਰਮ ਪ੍ਰਚਾਰ ਵਿੰਗ ਦੀਆਂ ਸੇਵਾਵਾਂ ਲੈਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੀ ਯੋਗਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਕਿਸੇ ਹੋਰ ਅਹੁਦੇ ‘ਤੇ ਲੈ ਸਕਦੀ ਹੈ। ਚਰਚਾ ਹੈ ਕਿ ਇਸ ਦਾ ਫ਼ੈਸਲਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਦੀ ਭਵਿੱਖੀ ਮੀਟਿੰਗ ਵਿੱਚ ਲਿਆ ਜਾਵੇਗਾ। ਗਿਆਨੀ ਰਘੁਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿੱਚ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ, ਉਹ ਪੰਚ ਪਿਆਰਿਆਂ ਦੀ ਸੇਵਾ ਕਰਦੇ ਰਹੇ। ਉਹ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਸਨ। ਉਹ ਅਕਾਲ ਤਖ਼ਤ ਦੇ ਜਥੇਦਾਰ ਵੀ ਰਹੇ ਅਤੇ ਹੁਣ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਹਨ।

LEAVE A REPLY

Please enter your comment!
Please enter your name here