ਸੁਲਤਾਨਪੁਰ ਲੋਧੀ : ਕਪੂਰਥਲਾ (Kapurthala) ਦੇ ਸੁਲਤਾਨਪੁਰ ਲੋਧੀ (Sultanpur Lodhi) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸਥਿਤ ਗੁਰਦੁਆਰਾ ਅਕਾਲ ਬੁੰਗਾ (ਯਾਦਗਾਰ ਬਾਬਾ ਨਵਾਬ ਕਪੂਰ ਸਿੰਘ ਜੀ ਛਾਉਣੀ ਨਿਹੰਗ ਸਿੰਘ ਤਖ਼ਤ ਬੁੱਢਾ ਦਲ) ਵਿਖੇ ਕੀਤੇ ਗਏ ਕਬਜ਼ੇ ਨੂੰ ਖਾਲੀ ਕਰਵਾਉਣ ਲਈ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ 3 ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ।
ਅੱਜ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐੱਸ. ਐੱਸ.ਪੀ. ਖੁਦ ਮੌਕੇ ‘ਤੇ ਟੀਮ ਦੀ ਅਗਵਾਈ ਕਰ ਰਹੇ ਹਨ ਜਦਕਿ ਮੈਂ ਜਲੰਧਰ ਤੋਂ ਆਈ.ਜੀ. ਮੌਕੇ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਰੀਬ 30 ਨਿਹੰਗ ਸਿੰਘ ਮੌਜੂਦ ਹਨ। ਦਰਅਸਲ, ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇੱਕ ਸਮੂਹ ਨੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰ ਲਿਆ ਸੀ ਅਤੇ ਪੁਲਿਸ ਇਸ ਨੂੰ ਛੁਡਾਉਣ ਗਈ ਸੀ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਦੱਸ ਦਈਏ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ‘ਤੇ ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣਿਆ ਰਿਹਾ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਅੰਦਰ ਬੈਠੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਪੰਜਾਬ ਦੇ ਮੁਖੀ ਮਾਨ ਸਿੰਘ ਨਿਹੰਗਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਦਿਨ ਵਿੱਚ ਦੋ ਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਦੂਜੇ ਪਾਸੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਪੰਜਾਬ ਦੇ ਮੁਖੀ ਬਾਬਾ ਮਾਨ ਸਿੰਘ ਵਲੋਂ ਬਾਬਾ ਅਮਨ ਸਿੰਘ ਦੁਆਰਾ ਪ੍ਰੈੱਸ ਕਾਨਫਰੰਸ ਕਰਕੇ ਪੁਿਲਸ ਨੂੰ ਚਿਤਾਵਨੀ ਦਿੱਤੀ ਗਈ ‘ਤੇ ਕਿਹਾ ਕਿ ਇਹ ਕੌਮ ਦੀ ਲੜਾਈ ਹੈ। ਜੇਕਰ ਪੁਲਿਸ ਨੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਤਾਂ ਉਨ੍ਹਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਗੁਰਦੁਆਰਾ ਸਾਹਿਬ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਛੱਡਣਗੇ।








