ਪੰਜਾਬ ਦੇ ਜਲੰਧਰ ਸ਼ਹਿਰ ‘ਚ ਇਸ ਦਿਨ ਦੁਕਾਨਾਂ ਰਹਿਣ ਗਿਆ ਬੰਦ

0
130

ਜਲੰਧਰ: ਜਲੰਧਰ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਡਲ ਟਾਊਨ ਮਾਰਕੀਟ, ਜਲੰਧਰ ਦੀ ਮੋਬਾਈਲ ਐਸੋਸੀਏਸ਼ਨ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਮਾਰਕੀਟ ਦੀਆਂ ਸਾਰੀਆਂ ਮੋਬਾਈਲ ਦੁਕਾਨਾਂ 26 ਜੂਨ ਤੋਂ 29 ਜੂਨ, 2025 ਤੱਕ ਬੰਦ ਰਹਿਣਗੀਆਂ।

ਮੋਬਾਈਲ ਐਸੋਸੀਏਸ਼ਨ ਦੇ ਅਨੁਸਾਰ, ਇਨ੍ਹਾਂ ਚਾਰ ਦਿਨਾਂ ਦੌਰਾਨ ਦੁਕਾਨਦਾਰਾਂ ਅਤੇ ਕਰਮਚਾਰੀਆਂ ਨੂੰ ਛੁੱਟੀ ਦਿੱਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦਾ ਕੋਈ ਕਾਰੋਬਾਰ ਨਹੀਂ ਕੀਤਾ ਜਾਵੇਗਾ। ਇਹ ਫੈਸਲਾ ਐਸੋਸੀਏਸ਼ਨ ਦੇ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ।

LEAVE A REPLY

Please enter your comment!
Please enter your name here