ਮਾਨਸਾ : ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੁਆਰਾ ਆਪਣੇ ਪੁੱਤਰ ਦੀ ਬਰਸੀ ਦੇ ਦੋ ਦਿਨ ਪਹਿਲਾਂ ਹੀ 2027 ‘ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਮਾਨਸਾ ਵਿੱਚ ਕਾਂਗਰਸ ਦੁਆਰਾ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ ਸੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਚੋਣ ਲੜਨਗੇ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਆਪਣੇ ਪੁੱਤਰ ਦਾ ਇਨਸਾਫ਼ ਨਹੀਂ ਮਿਲਿਆ।
ਮਾਨਸਾ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੁਆਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਜ਼ਰੂਰਤ ਹੈ ਕਿਉਂਕਿ ਪੰਜਾਬ ਅਤੇ ਦੇਸ਼ਭਰ ਵਿੱਚ ਦਿਨ ਦਿਹਾੜੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ।
ਉਨ੍ਹਾਂ ਉਨ੍ਹਾਂ ਕਿਹਾ ਕਿ 2027 ਦੀ ਵਿਧਾਨ ਸਭਾ ਚੋਣ ਵਿਚ ਮਾਨਸਾ ਵਿਧਾਨ ਸਭਾ ਸੀਟ ਤੋਂ ਉਹ ਚੋਣ ਲੜਨਗੇ ਅਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਵਿਧਾਨ ਸਭਾ ’ਚ ਆਵਾਜ਼ ਉਠਾਉਣਗੇ ਅਤੇ ਆਪਣੇ ਹਲਕੇ ਲਈ ਵੀ ਕੰਮ ਕਰਦੇ ਰਹਿਣਗੇ।
