ਪੰਜਾਬ : ਪੰਜਾਬੀ ਗਾਇਕ ਮਨਕੀਰਤ ਔਲਖ (Punjabi singer Mankirat Aulakh) ਦੇ ਘਰ ਰੱਬ ਨੇ ਮੇਹਰ ਕੀਤੀ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਮਨਕੀਰਤ ਔਲਖ ਜੁੜਵਾਂ ਧੀਆਂ ਦੇ ਪਿਤਾ ਬਣੇ ਹਨ। ਮਨਕੀਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਹਾਲ ਹੀ ਵਿੱਚ, ਗਾਇਕ ਨੇ ਘਰ ਵਿੱਚ ਆਪਣੀਆਂ ਧੀਆਂ ਦਾ ਸ਼ਾਨਦਾਰ ਸਵਾਗਤ ਕੀਤਾ, ਜਿਸ ਨਾਲ ਸਾਰਿਆਂ ਦੇ ਚਿਹਰੇ ‘ਤੇ ਖੁਸ਼ੀ ਆ ਗਈ। ਮਨਕੀਰਤ ਨੇ ਆਪਣੀਆਂ ਬੇਟੀਆਂ ਦਾ ਘਰ ‘ਚ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ, ਜਿਸ ਦੀਆਂ ਕੁਝ ਝਲਕੀਆਂ ਦੇਖਣ ਨੂੰ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਆਪਣੀ ਕਰੋੜਾਂ ਦੀ ਕਾਰ ‘ਤੇ ਗੁਬਾਰੇ ਲਗਾ ਕੇ ਆਪਣੀਆਂ ਬੇਟੀਆਂ ਨੂੰ ਹਸਪਤਾਲ ਤੋਂ ਘਰ ਲੈ ਕੇ ਆਏ ਅਤੇ ਉਨ੍ਹਾਂ ਦਾ ਪੂਰੇ ਪਰਿਵਾਰ ਸਮੇਤ ਕੇਕ ਕੱਟ ਕੇ ਸਵਾਗਤ ਕੀਤਾ।
ਮਨਕੀਰਤ ਔਲਖ ਨੇ ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰ ਵੀ ਔਲਖ ਨੂੰ ਕੁਮੈਂਟ ਕਰਕੇ ਵਧਾਈ ਦੇ ਰਹੇ ਹਨ।
ਇਸ ਤੋਂ ਪਹਿਲਾਂ ਵੀ ਗਾਇਕ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਜੁੜਵਾ ਬੇਟੀਆਂ ਦੇ ਪਿਤਾ ਬਣ ਗਏ ਹਨ। ਗਾਇਕ ਨੇ ਆਪਣੀਆਂ ਬੇਟੀਆਂ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਵਿੱਚ ਉਹ ਹਸਪਤਾਲ ਵਿੱਚ ਨਜ਼ਰ ਆ ਰਹੀਆਂ ਸਨ।
