ਫਾਜ਼ਿਲਕਾ : ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ. ਸੀ.ਆਰ.ਪੀ.ਸੀ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਦਿੱਤਾ ਗਿਆ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਲੋਕਾਂ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹਨ ਦੀ ਸਖ਼ਤ ਮਨਾਹੀ ਹੋਵੇਗੀ।
ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਅਧਿਕਾਰੀ/ਕਰਮਚਾਰੀ/ਚੌਕੀਦਾਰਾਂ ਨੂੰ 24 ਘੰਟੇ ਡਿਊਟੀ ‘ਤੇ ਲਗਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੋਂ ਰੋਕਿਆ ਜਾ ਸਕੇ। ਇਹ ਹੁਕਮ ਜ਼ਿਲ੍ਹੇ ਵਿੱਚ 28 ਫਰਵਰੀ ਤੱਕ ਲਾਗੂ ਰਹੇਗਾ।










