ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ CIA staff-1 ਦੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

0
129

ਬਠਿੰਡਾ : ਬੀਤੇ ਦਿਨ ਐਸ.ਐਸ.ਪੀ ਅਮਨੀਤ ਕੋਂਡਲ (SSP Amanit Kondal) ਨੇ ਅਪਰਾਧਿਕ ਮਾਮਲਿਆਂ ਵਿੱਚ ਭਗੌੜੇ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕਰਨ ਕਾਰਨ ਸੀ.ਆਈ.ਏ ਸਟਾਫ-1 ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਸਹਾਇਕ ਥਾਣੇਦਾਰ (ਐਸ.ਆਈ) ਹਰਿੰਦਰ ਸਿੰਘ, ਹੈੱਡ ਕਾਂਸਟੇਬਲ ਲਖਵਿੰਦਰ ਸਿੰਘ, ਹੈੱਡ ਕਾਂਸਟੇਬਲ ਅਮਰੀਕ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। 8 ਅਗਸਤ ਨੂੰ ਐਸ.ਪੀ.ਡੀ ਅਜੇ ਗਾਂਧੀ ਦੇ ਦਫ਼ਤਰ ਤੋਂ ਐਸ.ਐਸ.ਪੀ ਅਮਨੀਤ ਕੋਂਡਲ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਇਸ ਦੇ ਆਧਾਰ ‘ਤੇ ਉਕਤ ਕਾਰਵਾਈ ਕੀਤੀ ਗਈ ਹੈ।

LEAVE A REPLY

Please enter your comment!
Please enter your name here