Border Area ‘ਚ ਪਿੰਡ ਰਾਮਕਲਵਾਂ ‘ਚ ਇੱਕ ਵਾਰ ਫਿਰ ਦੇਖਿਆ ਗਿਆ ਸ਼ੱਕੀ ਵਿਅਕਤੀ

0
75

ਪਠਾਨਕੋਟ : ਪਾਕਿਸਤਾਨ  (Pakistan) ਨਾਲ ਲੱਗਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੇ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਬਮਿਆਲ ਦੇ ਪਿੰਡ ਰਾਮਕਲਵਾਂ ਵਿੱਚ ਬੀਤੀ ਰਾਤ ਇੱਕ ਸ਼ੱਕੀ ਵਿਅਕਤੀ ਨੂੰ ਦੇਖੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਮੁੜ ਕਮਾਂਡੋ ਫੋਰਸ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਕਤ ਸ਼ੱਕੀ ਵਿਅਕਤੀਆਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ।

ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਹਿਮ ਕਸਬੇ ਬਮਿਆਲ ਅਧੀਨ ਪੈਂਦੇ ਪਿੰਡ ਰਾਮਕਲਵਾਂ ਵਿਖੇ 3 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ। ਕਮਾਂਡੋ ਫੋਰਸ ਹਰ ਪਾਸੇ ਤਲਾਸ਼ੀ ਲੈ ਰਹੀ ਸੀ।

LEAVE A REPLY

Please enter your comment!
Please enter your name here