ਭਾਰਤ-ਪਾਕਿਸਤਾਨ ਵਿਚਕਾਰ ਤਣਾਅ ,ਕਰਤਾਰਪੁਰ ਸਾਹਿਬ ਦੀ ਯਾਤਰਾ ‘ਤੇ ਲੱਗੀ ਰੋਕ

0
69

ਕਰਤਾਰਪੁਰ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਚਲਦਿਆਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਕਰਤਾਰਪੁਰ ਕਾਰੀਡੋਰ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਆਦੇਸ਼ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ। ਫਿਲਹਾਲ, ਇਹ ਯਾਤਰਾ ਰੋਕ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਉਕਤ ਵੱਡਾ ਫ਼ੈੈਸਲਾ ਲਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਅਤੇ ਉਸ ਦੇ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ । ਬੀਤੀ ਰਾਤ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਗੁੱਸੇ ਵਿੱਚ ਹੈ। ਜਿਸ ਕਾਰਨ ਭਾਰਤ ਦੇ ਸਰਹੱਦੀ ਖੇਤਰ ਨਾਲ ਲੱਗਦੇ ਰਾਜਾਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪਹਿਲਗਾਮ ਹਮਲੇ ਤੋਂ ਬਾਅਦ, ਯਾਤਰਾ ਵਿੱਚ ਕੋਈ ਖਾਸ ਕਮੀ ਨਹੀਂ ਆਈ ਸੀ। ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ‘ਤੇ ਕੋਈ ਪਾਬੰਦੀ ਨਹੀਂ ਹੈ ਪਰ ਹੁਣ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਯਾਤਰਾ ਨੂੰ ਅਗਲੇ ਆਦੇਸ਼ਾਂ ਤੱਕ ਰੋਕ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here