ਸ਼ਾਹਜਹਾਂਪੁਰ ਜ਼ਿਲੇ ‘ਚ ਹੋਇਆ ਭਿਆਨਕ ਹਾਦਸਾ,12 ਦੀ ਮੌਤ

0
178

ਸ਼ਾਹਜਹਾਂਪੁਰ: ਸ਼ਾਹਜਹਾਂਪੁਰ ਜ਼ਿਲੇ (Shahjahanpur district) ‘ਚ ਅੱਜ ਸਵੇਰੇ ਸੰਘਣੀ ਧੁੰਦ ਦਰਮਿਆਨ ਇਕ ਆਟੋਰਿਕਸ਼ਾ (autorickshaw)ਅਤੇ ਟੈਂਕਰ (tanker) ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ। ਐਸਪੀ ਅਸ਼ੋਕ ਕੁਮਾਰ ਮੀਣਾ ਨੇ ਦੱਸਿਆ ਕਿ ਬਰੇਲੀ-ਫਾਰੂਖਾਬਾਦ ਰੋਡ ‘ਤੇ ਅੱਲ੍ਹਾਗੰਜ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸੁਗਸੁਗੀ ਨੇੜੇ ਜਲਾਲਾਬਾਦ ਵੱਲ ਜਾ ਰਹੇ ਇੱਕ ਆਟੋਰਿਕਸ਼ਾ ਨੂੰ ਉਲਟ ਦਿਸ਼ਾ ਤੋਂ ਆ ਰਹੇ ਇੱਕ ਟੈਂਕਰ ਨੇ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਆਟੋ ਰਿਕਸ਼ਾ ਵਿੱਚ ਸਵਾਰ 12 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਬਜ਼ੁਰਗ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਮੀਣਾ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here