ਖੜ੍ਹੇ ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ , 2 ਲੋਕਾਂ ਦੀ ਹੋਈ ਮੌਤ

0
199

ਪਟਿਆਲਾ: ਪਟਿਆਲਾ ਜ਼ਿਲ੍ਹੇ (Patiala district) ਦੇ ਹਲਕਾ ਰਾਜਪੁਰਾ ਦੇ ਨਲਾਸ ਮੋੜ ਨੇੜੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਵਨ-ਵੇਅ ਰੋਡ ’ਤੇ ਨਾਜਾਇਜ਼ ਤੌਰ ’ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਕਾਰਨ ਵਾਪਰਿਆ। ਇਸ ਭਿਆਨਕ ਹਾਦਸੇ ‘ਚ ਜਿੱਥੇ 2 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 1 ਵਿਅਕਤੀ ਜ਼ਖਮੀ ਹੋ ਗਿਆ।

ਹਾਦਸੇ ਦਾ ਸ਼ਿਕਾਰ ਹੋਈ ਕਾਰ ਦਾ ਨੰਬਰ ਪੀਬੀ 10 ਈ.ਐਕਸ 1616 ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here