ਨੈਸ਼ਨਲ ਹਾਈਵੇ ਐਗਜ਼ਿਟ 9 ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

0
412

ਗੁਰੂਗ੍ਰਾਮ : ਗੁਰੂਗ੍ਰਾਮ ਵਿੱਚ ਇੱਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਨੈਸ਼ਨਲ ਹਾਈਵੇ ਐਗਜ਼ਿਟ 9 ‘ਤੇ ਹੋਏ ਇਸ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਸ਼ਖਸ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ। ਜ਼ਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਿਸ ਦੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਹਾਦਸਾ ਥਾਰ (ਕਾਰ) ਦੇ ਡਿਵਾਈਡਰ ਨਾਲ ਟਕਰਾ ਕੇ ਪਲਟਣ ਨਾਲ ਹੋਇਆ ਹੈ। ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਉਸਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਘਟਨਾ ਅੱਜ ਸਵੇਰੇ 4:30 ਵਜੇ ਦੇ ਕਰੀਬ ਵਾਪਰੀ। ਥਾਰ ਵਿੱਚ ਸਵਾਰ ਲੋਕ ਕਿਸੇ ਕੰਮ ਲਈ ਉੱਤਰ ਪ੍ਰਦੇਸ਼ ਤੋਂ ਗੁਰੂਗ੍ਰਾਮ ਜਾ ਰਹੇ ਸਨ। ਤੇਜ਼ ਰਫ਼ਤਾਰ ਕਾਰਨ ਗੁਰੂਗ੍ਰਾਮ ਦੇ ਰਾਜੀਵ ਚੌਕ ਲਈ ਨੈਸ਼ਨਲ ਹਾਈਵੇਅ ਤੋਂ ਐਗਜ਼ਿਟ ਲੈਂਦੇ ਸਮੇਂ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ।

ਪੁਲਿਸ ਅਨੁਸਾਰ ਘਟਨਾ ਸਮੇਂ ਕਾਰ ਵਿੱਚ ਛੇ ਲੋਕ ਸਵਾਰ ਸਨ। ਮਰਨ ਵਾਲਿਆਂ ਵਿੱਚ ਕੌਣ-ਕੌਣ ਸ਼ਾਮਲ ਹਨ, ਇਸ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਲੱਭ ਰਹੀ ਹੈ।

LEAVE A REPLY

Please enter your comment!
Please enter your name here